ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ

ਪਟਿਆਲਾ (19-12-2023):-


ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਧਾਮੋਮਾਜਰਾ, ਪਟਿਆਲਾ ਵਿਖੇ ਕਾਲਜ ਦੀ ਗੁਰਮਤਿ ਚੇਤਨਾ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ । ਕਾਲਜ ਪ੍ਰਿੰਸੀਪਲ, ਡਾ: ਹਰਮੀਤ ਕੌਰ ਆਨੰਦ ਨੇ ਸਮੂਹ ਸਟਾਫ਼ ਅਤੇ ਵਿਿਦਆਰਥਣਾਂ ਨੂੰ ਗੁਰਿਆਈ ਦਿਵਸ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਮੂਹ ਪਰਿਵਾਰ ਧਰਮ ਅਤੇ ਕੌਮ ਦੀ ਰੱਖਿਆ ਲਈ ਵਾਰ ਦਿੱਤਾ । ਉਨ੍ਹਾਂ ਦੀ ਇਸ ਅਦੁੱਤੀ ਅਤੇ ਲਾਸਾਨੀ ਕੁਰਬਾਨੀ ਨੂੰ ਸਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਦਰਸਾਈਆਂ ਗਈਆਂ ਸਿੱਖਿਆਵਾਂ ਨੂੰ ਆਪਣੇ ਮਨ ਵਿੱਚ ਵਸਾ ਕੇ ਹਰ ਤਰ੍ਹਾਂ ਦੀਆਂ ਬੁਰਾਈਆਂ ਨੂੰ ਮਨ ਵਿੱਚੋਂ ਕੱਢ ਕੇ ਸਚਾਈ ਤੇ ਧਰਮ ਦੇ ਮਾਰਗ ਤੇ ਚਲਣਾ ਚਾਹੀਦਾ ਹੈ। ਇਸ ਮੌਕੇ ਸਟਾਫ਼ ਤੇ ਵਿਿਦਆਰਥਣਾਂ ਨੇ ਸੰਗਤੀ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ , ਸ੍ਰੀ ਚੌਪਈ ਸਾਹਿਬ ਅਤੇ ਆਨੰਦ ਸਾਹਿਬ ਜੀ ਦੇ ਪਾਠ ਕੀਤੇ । ਇਸ ਉਪਰੰਤ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ ।